JALANDHAR WEATHER

ਪੰਜਾਬ ਹਰਿਆਣਾ ਪਾਣੀ ਵਿਵਾਦ: ਪੰਜਾਬ ਸਰਕਾਰ ਦੀ ਸਮੀਖਿਆ ਪਟੀਸ਼ਨ ’ਤੇ ਹਾਈ ਕੋਰਟ ’ਚ ਹੋਈ ਸੁਣਵਾਈ

ਚੰਡੀਗੜ੍ਹ, 14 ਮਈ (ਸੰਦੀਪ ਕੁਮਾਰ ਮਾਹਨਾ)- ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ, ਪੰਜਾਬ ਸਰਕਾਰ ਵਲੋਂ ਦਾਇਰ ਕੀਤੀ ਗਈ ਇਕ ਸਮੀਖਿਆ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ, ਹਾਈ ਕੋਰਟ ਨੇ ਕੇਂਦਰ ਸਰਕਾਰ, ਹਰਿਆਣਾ ਅਤੇ ਬੀ.ਬੀ.ਐਮ.ਬੀ. ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ, ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ। ਦੂਜੇ ਪਾਸੇ, ਭਾਖੜਾ ਬਿਆਸ ਪ੍ਰਬੰਧਨ ਬੋਰਡ ਦੀ ਇਕ ਮਹੱਤਵਪੂਰਨ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਇੰਜੀਨੀਅਰ ਹਿੱਸਾ ਲੈਣਗੇ। ਇਸ ਵਿਚ ਮਈ ਅਤੇ ਜੂਨ ਦੇ ਮਹੀਨਿਆਂ ਵਿਚ ਛੱਡੇ ਜਾਣ ਵਾਲੇ ਪਾਣੀ ਦੇ ਮੁੱਦੇ ’ਤੇ ਰਣਨੀਤੀ ਤਿਆਰ ਕੀਤੀ ਜਾਵੇਗੀ। ਪਟੀਸ਼ਨ ਵਿਚ 6 ਮਈ, 2025 ਨੂੰ ਪਾਸ ਕੀਤੇ ਗਏ ਹੁਕਮ ਨੂੰ ਰੱਦ ਕਰਨ ਜਾਂ ਸੋਧਣ ਦੀ ਮੰਗ ਕੀਤੀ ਗਈ ਹੈ, ਜੋ ਕਿ ਕੇਂਦਰ ਸਰਕਾਰ ਦੇ ਗ੍ਰਹਿ ਸਕੱਤਰ ਦੀ ਪ੍ਰਧਾਨਗੀ ਹੇਠ 2 ਮਈ ਨੂੰ ਹੋਈ ਮੀਟਿੰਗ ਦੇ ਫੈਸਲਿਆਂ ਦੀ ਪਾਲਣਾ ਵਿਚ ਜਾਰੀ ਕੀਤਾ ਗਿਆ ਸੀ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਹ ਹੁਕਮ ਬੀ.ਬੀ.ਐਮ.ਬੀ. (ਭਾਖੜਾ ਬਿਆਸ ਪ੍ਰਬੰਧਨ ਬੋਰਡ) ਨੇ ਮਹੱਤਵਪੂਰਨ ਤੱਥਾਂ ਨੂੰ ਲੁਕਾ ਕੇ ਪ੍ਰਾਪਤ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ