ਪੀ.ਐਸ.ਈ.ਬੀ. 12ਵੀਂ ਜਮਾਤ ਦੇ ਨਤੀਜੇ ’ਚ ਬਰਨਾਲਾ ਦੀ ਹਰਸੀਰਤ ਕੌਰ ਨੇ ਕੀਤਾ ਪਹਿਲਾ ਸਥਾਨ ਹਾਸਲ

ਚੰਡੀਗੜ੍ਹ, 14 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ ਵਿਚ ਬਰਨਾਲਾ ਦੀ ਹਰਸੀਰਤ ਕੌਰ ਨੇ ਪਹਿਲਾ, ਫਿਰੋਜ਼ਪੁਰ ਦੀ ਮਨਵੀਰ ਕੌਰ ਨੇ ਦੂਜਾ ਤੇ ਮਾਨਸਾ ਸੀ ਅਰਸ਼ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰ 94.32 ਫ਼ੀਸਦੀ ਕੁੜੀਆਂ ਤੇ 88.08 ਫ਼ੀਸਦੀ ਮੁੰਡਿਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ ਤੇ ਕੁੱਲ 91 ਫ਼ੀਸਦੀ ਬੱਚੇ ਪਾਸ ਹੋਏ ਹਨ।