ਮਜੀਠਾ ਸ਼ਰਾਬ ਕਾਂਡ 'ਚ ਹੁਣ ਤੱਕ 16 ਦੋਸ਼ੀ ਕੀਤੇ ਗ੍ਰਿਫ਼ਤਾਰ

ਅੰਮ੍ਰਿਤਸਰ, 14 ਮਈ (ਰੇਸ਼ਮ ਸਿੰਘ) - ਮਜੀਠਾ ਮਜੀਠਾ ਖੇਤਰ 'ਚ ਵਾਪਰੇ ਸ਼ਰਾਬ ਕਾਂਡ ਦੇ ਮਾਮਲੇ 'ਚ ਪੁਲਿਸ ਵਲੋਂ ਹੁਣ ਤੱਕ 16 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਤੋਂ ਦੋ ਕੈਮੀਕਲ ਵਪਾਰੀ ਵੀ ਗ੍ਰਿਫ਼ਤਾਰ ਕੀਤੇ ਗਏ ਹਨ। ਇਹ ਪ੍ਰਗਟਾਵਾ ਡੀਆਈਜੀ ਸਤਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।