ਸ਼੍ਰੋਮਣੀ ਕਮੇਟੀ ਡਰੋਨ ਹਮਲੇ ਦੇ ਪੀੜਤ ਪਰਿਵਾਰ ਨੂੰ ਦੇਵੇਗੀ 5 ਲੱਖ ਰੁਪਏ ਦੀ ਮਾਲੀ ਸਹਾਇਤਾ

ਫ਼ਿਰੋਜ਼ਪੁਰ, 14 ਮਈ (ਗੁਰਿੰਦਰ ਸਿੰਘ) - ਬੀਤੇ ਦਿਨੀਂ ਪਾਕਿ ਡਰੋਨ ਹਮਲੇ ਦੌਰਾਨ ਜ਼ਖ਼ਮੀ ਹੋਏ ਖਾਈ ਫੇਮੇ ਕੀ ਪਰਿਵਾਰ ਦੇ ਤਿੰਨ ਮੈਂਬਰਾਂ ਵਿਚੋਂ ਇਕ ਮਹਿਲਾ ਦੀ ਹੋਈ ਮੌਤ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ ਦੁਖੀ ਪਰਿਵਾਰ ਨਾਲ ਹਮਦਰਦੀ ਕਰਨ ਪਿੰਡ ਖਾਈ ਫੇਮੇ ਕੀ ਪਹੁੰਚਿਆ ਅਤੇ ਪੀੜਤ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵਲੋਂ 5 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ।