12ਵੀਂ ਜਮਾਤ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਹਰਸੀਰਤ ਕੌਰ ਨੂੰ ਸੰਸਦ ਮੈਂਬਰ ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ

ਬਰਨਾਲਾ, 14 ਮਈ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਵਿਚ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਬਰਨਾਲਾ ਦੀ ਵਿਦਿਆਰਥਣ ਹਰਸੀਰਤ ਕੌਰ ਪੁੱਤਰੀ ਸਿਮਰਦੀਪ ਸਿੰਘ ਨੇ ਪੂਰੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਵਿਦਿਆਰਥਣ ਹਰਸੀਰਤ ਕੌਰ ਦੀ ਇਸ ਪ੍ਰਾਪਤੀ 'ਤੇ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਸਕੂਲ ਵਿਚ ਪਹੁੰਚ ਕੇ ਵਿਦਿਆਰਥਣ, ਉਸ ਦੇ ਮਾਤਾ ਪਿਤਾ, ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਵਿਦਿਆਰਥਣ ਦਾ ਮੂੰਹ ਮਿੱਠਾ ਕਰਵਾਇਆ ਗਿਆ। ਮੀਤ ਹੇਅਰ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੀ ਇਸ ਬੱਚੀ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਇਕ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਇਸ ਲਈ ਇਹ ਨਾ ਕੇਵਲ ਮਾਪਿਆ ਤੇ ਸਕੂਲ ਸਟਾਫ ਬਲਕਿ ਪੂਰੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ।