ਭਵਾਨੀਗੜ੍ਹ ਦੇ ਸਰਕਾਰੀ ਕੰਨਿਆ ਸਕੂਲ ਦੀ ਵਿਦਿਆਰਥਣ ਇਮਾਨਤ ਕੌਰ ਦਾ ਨਾਂਅ ਮੈਰਿਟ ਸੂਚੀ ਵਿਚ

ਭਵਾਨੀਗੜ੍ਹ, (ਸੰਗਰੂਰ) ,14 ਮਈ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੇ ਗਏ 12ਵੀਂ ਜਮਾਤ ਦੇ ਨਤੀਜਿਆ ਵਿਚ ਸਰਕਾਰੀ ਕੰਨਿਆ ਸਕੂਲ ਦੀ ਵਿਦਿਆਰਥਣ ਇਮਾਨਤ ਕੌਰ ਨੇ 500 ਵਿਚੋਂ 486 ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ। ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਡਾ. ਬਲਵਿੰਦਰ ਸਿੰਘ ਬੋਪਾਰਾਏ ਨੇ ਦੱਸਿਆ ਕਿ ਇਮਾਨਤ ਕੌਰ ਪੁੱਤਰੀ ਪਵਿੱਤਰ ਸਿੰਘ ਨੇ 12ਵੀਂ ਦੇ ਨਤੀਜਿਆਂ ਵਿਚੋਂ 500 ਵਿਚੋਂ 486 ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅਦਰਜ ਕਰਵਾਇਆ। ਉਨ੍ਹਾਂ ਦੱਸਿਆ ਕਿ ਇਮਾਨਤ ਕੌਰ ਨੇ ਗਣਿਤ ਵਿਸ਼ੇ ਵਿਚ 100 ਵਿਚੋਂ 100 ਅੰਕ ਪ੍ਰਾਪਤ ਕੀਤੇ। ਇਸ ਪ੍ਰਾਪਤੀ ਦਾ ਪਤਾ ਲਗਦਿਆਂ ਹੀ ਸਕੂਲ ਦੇ ਅਧਿਆਪਕ ਹਰਵਿੰਦਰ ਪਾਲ ਮੋ , ਨਵਕਿਰਨ ਕੌਰ , ਕਾਮਨੀ,ਮਨਜੀਤ ਸਿੰਘ, ਗੀਤਾ ਰਾਣੀ ਅਤੇ ਹੋਰ ਅਧਿਆਪਕਾਂ ਨੇ ਦੱਸਿਆ ਕਿ ਇਮਾਨਤ ਕੌਰ ਪੜ੍ਹਨ ਵਿਚ ਸ਼ੁਰੂ ਤੋਂ ਹੀ ਹੁਸ਼ਿਆਰ ਹੈ, ਉਨ੍ਹਾਂ ਵਲੋਂ ਕਰਾਈ ਮਿਹਨਤ ਨਾਲ ਇਸ ਵਿਦਿਆਰਥਣ ਨੂੰ ਵੱਡਾ ਮਾਣ ਪ੍ਰਾਪਤ ਹੋਇਆ ਹੈ।