ਖ਼ਾਲਸਾ ਪਬਲਿਕ ਸਕੂਲ ਦੀ ਵਿਦਿਆਰਥਣ ਯਸ਼ਪ੍ਰੀਤ ਕੌਰ ਨੇ ਪੰਜਾਬ ਵਿਚੋਂ 13ਵਾਂ ਸਥਾਨ ਕੀਤਾ ਹਾਸਿਲ

ਮਾਛੀਵਾੜਾ ਸਾਹਿਬ , 14 ਮਈ (ਰਾਜਦੀਪ ਸਿੰਘ ਅਲਬੇਲਾ) - ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਦੇ ਵਿਚ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਬਹੁਤ ਸ਼ਾਨਦਾਰ ਰਿਹਾ । ਸਕੂਲ ਦੀ ਵਿਦਿਆਰਥਣ ਯਸ਼ਪ੍ਰੀਤ ਕੌਰ ਨੇ 500 ਵਿਚੋਂ 487 ਅੰਕਾਂ ਦੇ ਨਾਲ ਪੰਜਾਬ ਭਰ ਦੇ 'ਚੋਂ 13ਵਾਂਅਤੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਿਲ ਕਰਕੇ ਮੈਰਿਟ ਸੂਚੀ ਵਿਚ ਆਪਣੀ ਜਗ੍ਹਾ ਬਣਾਈ । ਇਸ ਦੇ ਨਾਲ ਹੀ ਅਨੀਕਾ ਨੇ 484 ਅੰਕਾਂ ਦੇ ਨਾਲ ਸਕੂਲ ਵਿਚੋਂ ਦੂਜਾ ਅਤੇ ਜਗਦੀਪ ਕੌਰ ਨੇ 480 ਅੰਕਾਂ ਦੇ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਿੰਸੀਪਲ ਮੈਡਮ ਹਰਿੰਦਰ ਪਾਲ ਕੌਰ ਤੂਰ ਨੇ ਇਸ ਮੌਕੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਕਾਮਯਾਬੀ 'ਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਕਾਮਯਾਬੀ ਵਿਦਿਆਰਥੀਆਂ , ਮਿਹਨਤੀ ਸਟਾਫ ਅਤੇ ਸੁਚੱਜੀ ਮੈਨੇਜਮੈਂਟ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ । ਇਸ ਮੌਕੇ ਸਕੂਲ ਦੇ ਮੁੱਖ ਪ੍ਰਬੰਧਕ ਬਲਜਿੰਦਰ ਸਿੰਘ ਤੂਰ ਨੇ ਕਿਹਾ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਇਕ ਵੱਡਾ ਮੁਕਾਮ ਹਾਸਿਲ ਕੀਤਾ ਹੈ। ਉਨ੍ਹਾਂ ਨੇ ਆਉਣ ਵਾਲੇ ਸਮੇਂ ਵਿੱਚ ਬੱਚਿਆਂ ਅਤੇ ਸਟਾਫ ਨੂੰ ਹੋਰ ਮਿਹਨਤ ਕਰਨ ਦੇ ਲਈ ਪ੍ਰੇਰਿਤ ਕੀਤਾ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਾਈਸ ਪ੍ਰਿੰਸੀਪਲ ਰੀਨਾ ਮਲਹੋਤਰਾ , ਸੁਖਦੇਵ ਸਿੰਘ , ਅਮਰਿੰਦਰ ਸਿੰਘ, ਨਵਦੀਪ ਕੌਰ ਅਤੇ ਮੈਡਮ ਨਿਸ਼ਾ ਰਾਣੀ ਮੌਜੂਦ ਸਨ ।