ਸੁੱਰਿਖਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਇਕ ਅੱਤਵਾਦੀ ਢੇਰ

ਸ੍ਰੀਨਗਰ, 15 ਮਈ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ ਵਿਖੇ ਤ੍ਰਾਲ ਵਿਚ ਸਵੇਰ ਤੋਂ ਫੌਜ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਸੁਰੱਖਿਆ ਬਲਾਂ ਨੂੰ ਤ੍ਰਾਲ ਦੇ ਨਾਦੇਰ ਪਿੰਡ ਵਿਚ 2-3 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਵਿਚ ਇਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਜੰਮੂ-ਕਸ਼ਮੀਰ ਵਿਚ ਪਿਛਲੇ 48 ਘੰਟਿਆਂ ਵਿਚ ਇਹ ਦੂਜਾ ਮੁਕਾਬਲਾ ਹੈ। ਇਸ ਤੋਂ ਪਹਿਲਾਂ, 13 ਮਈ ਨੂੰ, ਸ਼ੋਪੀਆਂ ਜ਼ਿਲ੍ਹੇ ਦੇ ਕੇਲਰ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਲਸ਼ਕਰ-ਏ-ਤਾਇਬਾ ਦੇ ਤਿੰਨ ਅੱਤਵਾਦੀ ਮਾਰੇ ਗਏ ਸਨ। ਬੁੱਧਵਾਰ ਨੂੰ, ਕੈਲਰ ਤੋਂ ਹੀ ਹਥਿਆਰਾਂ ਦਾ ਇਕ ਵੱਡਾ ਜ਼ਖੀਰਾ ਵੀ ਬਰਾਮਦ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਕਿਹਾ ਸੀ ਕਿ ਆਪ੍ਰੇਸ਼ਨ ਸੰਧੂਰ ਦੌਰਾਨ, ਭਾਰਤੀ ਹਵਾਈ ਸੈਨਾ ਨੇ ਚੀਨ ਦੀ ਰੱਖਿਆ ਪ੍ਰਣਾਲੀ ਨੂੰ ਜਾਮ ਕਰ ਦਿੱਤਾ ਸੀ ਅਤੇ 23 ਮਿੰਟਾਂ ਵਿਚ ਪਾਕਿਸਤਾਨ ਦੇ ਨੂਰ ਖਾਨ ਅਤੇ ਰਹੀਮ ਯਾਰ ਖਾਨ ਹਵਾਈ ਅੱਡੇ ਨੂੰ ਤਬਾਹ ਕਰ ਦਿੱਤਾ ਸੀ। ਭਾਰਤੀ ਰੱਖਿਆ ਪ੍ਰਣਾਲੀ ਨੇ ਪਾਕਿਸਤਾਨ ਦੇ ਹਥਿਆਰਾਂ ਨੂੰ ਤਬਾਹ ਕਰ ਦਿੱਤਾ ਸੀ।