JALANDHAR WEATHER

ਮੰਗਾਂ ਸੰਬੰਧੀ ਕਰਮਚਾਰੀਆਂ ਨੇ ਨਗਰ ਨਿਗਮ ਦਫ਼ਤਰ ਅੱਗੇ ਲਗਾਇਆ ਧਰਨਾ

ਜਲੰਧਰ, 15 ਮਾਰਚ-ਮੁਲਾਜ਼ਮਾਂ ਨੇ ਜਲੰਧਰ ਨਗਰ ਨਿਗਮ ਦਫ਼ਤਰ ਵਿਖੇ ਧਰਨਾ ਸ਼ੁਰੂ ਕੀਤਾ ਹੈ। ਇਸ ਦੌਰਾਨ ਮੁਲਾਜ਼ਮਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ। ਨਗਰ ਨਿਗਮ ਦਫ਼ਤਰ ਵਿਚ ਕਰਮਚਾਰੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਦੀ ਅਗਵਾਈ ਹੇਠ ਯੂਨੀਅਨਾਂ ਨੇ ਅੱਜ ਕੰਮ ਬੰਦ ਕਰ ਦਿੱਤਾ ਹੈ। ਚੰਦਨ ਗਰੇਵਾਲ ਨੇ ਕਿਹਾ ਕਿ ਮੁਲਾਜ਼ਮਾਂ ਦੀ ਮੁੱਖ ਮੰਗ ਇਹ ਹੈ ਕਿ ਤਿਉਹਾਰਾਂ ਅਤੇ ਛੁੱਟੀਆਂ ਦੌਰਾਨ ਕੰਮ ਕਰਨ ਵਾਲੇ ਸਫਾਈ ਕਰਮਚਾਰੀਆਂ, ਸੀਵਰਮੈਨਾਂ ਅਤੇ ਡਰਾਈਵਰਾਂ ਨੂੰ ਅੰਮ੍ਰਿਤਸਰ ਕਾਰਪੋਰੇਸ਼ਨ ਵਾਂਗ 13ਵੀਂ ਤਨਖਾਹ ਵਜੋਂ ਵਾਧੂ ਤਨਖਾਹ ਦਿੱਤੀ ਜਾਵੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ