ਅੱਜ ਤੜਕਸਾਰ ਕਪੂਰਥਲਾ ਪੁਲਿਸ ਨੇ ਕੀਤੀ ਮਾਡਰਨ ਜੇਲ੍ਹ ਦੀ ਅਚਨਚੇਤ ਜਾਂਚ

ਕਪੂਰਥਲਾ, 16 ਮਈ (ਅਮਰਜੀਤ ਸਿੰਘ ਸਡਾਨਾ)- ਬੀਤੇ ਦਿਨ ਸੰਗਰੂਰ ਜੇਲ੍ਹ ਵਿਚ ਕਾਰਵਾਈ ਤੋਂ ਬਾਅਦ, ਅੱਜ ਮਾਡਰਨ ਜੇਲ੍ਹ ਕਪੂਰਥਲਾ ’ਚ ਪੁਲਿਸ ਨੇ ਅਚਨਚੇਤ ਚੈਕਿੰਗ ਕੀਤੀ। ਐਸ. ਪੀ. ਡੀ. ਪ੍ਰਭਜੋਤ ਸਿੰਘ ਵਿਰਕ ਦੀ ਅਗਵਾਈ ’ਚ ਅੱਜ ਤੜਕਸਾਰ ਪੁਲਿਸ ਵਲੋਂ ਮਾਰਡਰਨ ਜੇਲ੍ਹ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਮੌਕੇ ਪੁਲਿਸ ਟੀਮਾਂ ਨੇ ਬੈਰਕਾਂ ਦੀ ਤਲਾਸ਼ੀ ਲਈ। ਜਾਂਚ ਦੌਰਾਨ ਡੀ. ਐਸ. ਪੀ. ਪੱਧਰ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਥਾਣਿਆਂ ਦੇ ਮੁਖੀ ਅਤੇ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀ ਮੌਜੂਦ ਰਹੇ। ਜਾਂਚ ਮੁਹਿੰਮ ਦੌਰਾਨ ਜੇਲ੍ਹ ਸੁਪਰਡੈਂਟ ਸ਼ਿਆਮਲ ਜੋਤੀ ਵੀ ਨਾਲ ਸਨ।