ਸ਼੍ਰੋਮਣੀ ਕਮੇਟੀ ਵਲੋਂ ਪ੍ਰਿੰ: ਸੁਖਦੀਪ ਸਿੰਘ ਦੀ ਬਦਲੀ ਕਰਨ ਵਿਰੁੱਧ ਸਟਾਫ਼, ਮਾਪਿਆਂ ਤੇ ਵਿਦਿਆਰਥੀਆਂ ਨੇ ਲਾਇਆ ਧਰਨਾ

ਅੰਮ੍ਰਿਤਸਰ, 16 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ ਸੁਲਤਾਨਵਿੰਡ ਰੋਡ ਦੇ ਪ੍ਰਿੰਸੀਪਲ ਸੁਖਦੀਪ ਸਿੰਘ ਦੀ ਬਦਲੀ ਕਰਨ ਦੇ ਵਿਰੋਧ ਵਿਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਵਲੋਂ ਰੋਸ ਧਰਨਾ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰਿੰ. ਸੁਖਦੀਪ ਸਿੰਘ ਮਿਹਨਤੀ ਅਤੇ ਚੰਗੀ ਅਗਵਾਈ ਕਰਨ ਵਾਲੇ ਪ੍ਰਿੰਸੀਪਲ ਹਨ, ਜਿਨ੍ਹਾਂ ਕਾਰਨ ਸਕੂਲ ਦਾ ਹਰ ਖੇਤਰ ਵਿਚ ਨਤੀਜਾ ਸ਼ਾਨਦਾਰ ਰਿਹਾ ਹੈ ਅਤੇ ਵਿਦਿਆਰਥੀਆਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਪਰ ਬਿਨ੍ਹਾਂ ਕਿਸੇ ਕਾਰਨ ਉਨ੍ਹਾਂ ਦੀ ਬਦਲੀ ਕਰ ਦਿੱਤੀ ਗਈ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਪਾਸੋਂ ਮੰਗ ਕੀਤੀ ਕਿ ਉਨ੍ਹਾਂ ਦੀ ਬਦਲੀ ਤੁਰੰਤ ਰੱਦ ਕੀਤੀ ਜਾਵੇ।