ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ 'ਚ ਨਸ਼ਾ-ਮੁਕਤੀ ਯਾਤਰਾ ਤਹਿਤ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 16 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਨਸ਼ਾ-ਮੁਕਤੀ ਯਾਤਰਾ ਤਹਿਤ ਜਗਦੀਪ ਸਿੰਘ ਕਾਕਾ ਬਰਾੜ ਨੇ ਕਈ ਪਿੰਡਾਂ ਵਿਚ ਨਸ਼ਿਆਂ ਦੇ ਖਾਤਮੇ ਹਿੱਤ ਬਣਾਈਆਂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ। ਵਿਧਾਇਕ ਨੇ ਕਿਹਾ ਕਿ ਲੋਕਾਂ ਨੂੰ ਨਸ਼ਾ-ਮੁਕਤ ਸਮਾਜ ਸਿਰਜਣ ਲਈ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੋ ਨੌਜਵਾਨ ਨਸ਼ਾ ਛੱਡ ਕੇ ਇਲਾਜ ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਲਈ ਸਰਕਾਰ ਵਲੋਂ ਪ੍ਰਬੰਧ ਕੀਤੇ ਗਏ ਹਨ।