JALANDHAR WEATHER

ਰਾਜ ਦੀਆਂ 13 ਜੇਲ੍ਹਾਂ 'ਚ ਜੈਮਰ ਲਗਾਉਣ ਦਾ ਕੰਮ ਜਾਰੀ - ਲਾਲਜੀਤ ਸਿੰਘ ਭੁੱਲਰ

ਕਪੂਰਥਲਾ, 16 ਮਈ (ਅਮਰਜੀਤ ਕੋਮਲ)-ਪੰਜਾਬ ਦੀਆਂ 13 ਜੇਲ੍ਹਾਂ ਵਿਚ ਜੈਮਰ ਲਗਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਜਿਸ ਨਾਲ ਜੇਲ੍ਹ ਵਿਚ ਮੋਬਾਈਲਾਂ ਦੀ ਵਰਤੋਂ ਉਤੇ ਰੋਕ ਲੱਗੇਗੀ। ਇਹ ਸ਼ਬਦ ਲਾਲਜੀਤ ਸਿੰਘ ਭੁੱਲਰ ਜੇਲ੍ਹ ਮੰਤਰੀ ਪੰਜਾਬ ਨੇ ਕੇਂਦਰੀ ਜੇਲ੍ਹ ਕਪੂਰਥਲਾ ਵਿਚ 4 ਏਕੜ ਰਕਬੇ ਵਿਚ ਬਣਾਏ ਗਏ ਗੁਰੂ ਨਾਨਕ ਦੇਵ ਜੀ ਸਪੋਰਟਸ ਸਟੇਡੀਅਮ ਦੇ ਉਦਘਾਟਨ ਮੌਕੇ ਕਹੇ। ਜੇਲ੍ਹ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਖ਼ਤਰਨਾਕ ਕੈਦੀਆਂ ਨੂੰ ਵੱਖ ਰੱਖਣ ਲਈ ਲੁਧਿਆਣਾ ਦੇ ਪਿੰਡ ਗੋਰਸੀਆਂ ਬਖ਼ਸ਼ ਵਿਚ 100 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਸੁਰੱਖਿਆ ਜੇਲ੍ਹ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੰਦੀਆਂ ਨੂੰ ਹੁਨਰ ਮੁਤਾਬਿਕ ਕੰਮ ਦੇਣ ਦੀ ਨੀਤੀ ਤਹਿਤ ਪੰਜਾਬ ਸਰਕਾਰ ਵਲੋਂ ਬੇਕਰੀ ਉਤਪਾਦ ਬਣਾਉਣ ਲਈ ਕੈਦੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ