ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਲੰਗਰ ਗੁਰੂ ਰਾਮਦਾਸ ਜੀ ਵਿਖੇ ਜੂਠੇ ਬਰਤਨ ਸਾਫ਼ ਕਰਨ ਦੀ ਕੀਤੀ ਸੇਵਾ

.jpeg)
.jpeg)

ਅੰਮ੍ਰਿਤਸਰ, 17 ਮਈ (ਜਸਵੰਤ ਸਿੰਘ ਜੱਸ)- ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਨੂੰ ਹੁਕਮਨਾਮੇ ਦੀ ਕਥਾ ਅਤੇ ਗੁਰਮਤਿ ਵਿਚਾਰਾਂ ਸਰਵਣ ਕਰਾਈਆ। ਇਸ ਤੋਂ ਬਾਅਦ ਗਿਆਨੀ ਪਿੰਦਰਪਾਲ ਸਿੰਘ ਲੰਗਰ ਗੁਰੂ ਰਾਮਦਾਸ ਜੀ ਵਿਖੇ ਪੁੱਜੇ ਅਤੇ ਸੰਗਤਾਂ ਦੇ ਜੂਠੇ ਬਰਤਨ ਸਾਫ ਕਰਨ ਦੀ ਸੇਵਾ ਵੀ ਨਿਭਾਈ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿ ਮੈਂ ਕਾਫ਼ੀ ਸਮੇਂ ਤੋਂ ਬਾਹਰ ਵਿਦੇਸ਼ ਵਿਚ ਸਾਂ ਤੇ ਹੁਣ ਗੁਰੂ ਰਾਮਦਾਸ ਜੀ ਦੇ ਦਰ ’ਤੇ ਦਰਸ਼ਨ ਕਰਨ ਆਇਆ ਹਾਂ ਅਤੇ ਇੱਥੇ ਦਰਸ਼ਨ ਤੇ ਸੇਵਾ ਕਰਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਆਪਣੇ ਦੇਸ਼ ਆਓ ਗੁਰੂ ਰਾਮਦਾਸ ਜੀ ਦੇ ਚਰਨਾਂ ਵਿਚ ਕੁਝ ਸਮਾਂ ਜਰੂਰ ਬਤੀਤ ਕਰੋ।