ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਜੰਗ ਦਾ ਆਗਾਜ਼, ਟਾਂਡਾ ਦੇ ਪਿੰਡ ਜਲਾਲਪੁਰ ਤੋਂ ਹੋਈ ਮੁਹਿੰਮ ਦੀ ਸ਼ੁਰੂਆਤ

ਟਾਂਡਾ ਉੜਮੁੜ, (ਹੁਸ਼ਿਆਰਪੁਰ), 17 ਮਈ (ਭਗਵਾਨ ਸਿੰਘ ਸੈਣੀ)- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕਰਨ ਮੌਕੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਟਾਂਡਾ ਦੇ ਪਿੰਡ ਜਲਾਲਪੁਰ ਦੇ ਸਚਿਨ ਪੈਲੇਸ ਵਿਖੇ ਪਹੁੰਚੇ ਅਤੇ ਨਸ਼ੇ ਵਿਰੁੱਧ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਟਾਂਡਾ ਦੇ ਪਿੰਡ ਜਲਾਲਪੁਰ ਵਿਖੇ ਨਸ਼ਾ ਮੁਕਤੀ ਸੰਬੰਧੀ ਮੁੰਹਿਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੌਕੇ ’ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈਂ ਅਤੇ ਉਨ੍ਹਾਂ ਕਿਹਾ ਨਸ਼ਾ ਛੱਡ ਚੁੱਕੇ ਨੌਜਵਾਨਾਂ ਦੀ ਪੰਜਾਬ ਸਰਕਾਰ ਹਰ ਸੰਭਵ ਸਹਾਇਤਾ ਕਰੇਗੀ । ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਪਿੰਡ ਜਲਾਲਪੁਰ ਵਿਖੇ ਪਹੁੰਚ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਤੇ ਉਨ੍ਹਾਂ ਕਿਹਾ ਕਿ ਜਲਾਲਪੁਰ ਵਰਗੇ ਪਿੰਡ ਸੂਬੇ ਲਈ ਰਾਹ ਦਰਸਾਉਣਗੇ।