ਬਾਸਰਕੇ ਗਿੱਲਾਂ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਛੇਹਰਟਾ, 17 ਮਈ (ਪੱਤਰ ਪ੍ਰੇਰਕ)-ਅੱਜ ਇਤਿਹਾਸਕ ਨਗਰ ਬਾਸਰਕੇ ਗਿੱਲਾਂ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਨੌਜਵਾਨ ਰਾਜਵਿੰਦਰ ਸਿੰਘ ਰਾਜੂ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਬਾਸਰਕੇ ਗਿੱਲਾਂ (30) ਦੀ ਮੌਤ ਹੋ ਗਈ। ਲੋਕਾਂ ਕਿਹਾ ਕਿ ਉਹ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਬੇਨਤੀ ਕਰਦੇ ਹਨ ਕਿ ਸਾਡੇ ਪਿੰਡ ਵਿਚੋਂ ਨਸ਼ੇ ਦੇ ਕੋਹੜ ਨੂੰ ਖਤਮ ਕਰਨ।