ਹੈਦਰਾਬਾਦ : ਇਮਾਰਤ 'ਚ ਲੱਗੀ ਅੱਗ, 11 ਫਾਇਰ ਬ੍ਰਿਗੇਡ ਗੱਡੀਆਂ ਪਹੁੰਚੀਆਂ ਮੌਕੇ 'ਤੇ

ਹੈਦਰਾਬਾਦ (ਤੇਲੰਗਾਨਾ), 18 ਮਈ - ਅੱਜ ਸਵੇਰੇ 6 ਵਜੇ ਦੇ ਕਰੀਬ ਚਾਰਮੀਨਾਰ ਨੇੜੇ ਗੁਲਜ਼ਾਰ ਹਾਊਸ ਵਿਖੇ ਇਕ ਇਮਾਰਤ ਵਿਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਅਧਿਕਾਰੀ ਅਨੁਸਾਰ ਸੂਚਨਾ ਮਿਲਣ 'ਤੇ 11 ਫਾਇਰ ਬ੍ਰਿਗੇਡ ਗੱਡੀਆਂ ਮੌਕੇ 'ਤੇ ਪਹੁੰਚੀਆਂ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।