ਕਿਸੇ ਵੀ ਨਸ਼ਾ ਤਸਕਰਾਂ ਨੂੰ ਨਹੀਂ ਬਖਸ਼ਿਆ ਜਾਵੇਗਾ - ਕੁਲਦੀਪ ਸਿੰਘ ਧਾਲੀਵਾਲ

ਮਜੀਠਾ (ਅੰਮ੍ਰਿਤਸਰ), 18 ਮਈ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ) - ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪਿੰਡ ਭੰਗਵਾਂ ਦੇ ਗੁਰਦੁਆਰਾ ਸਾਹਿਬ ਵਿਖੇ (ਆਪ) ਦੇ ਹਲਕਾ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਦੀ ਹਾਜ਼ਰੀ 'ਚ ਸ਼ਰਾਬ ਕਾਂਡ ਦੇ ਰਹਿੰਦੇ ਚਾਰ ਪੀੜ੍ਹਤ ਪਰਿਵਾਰਾਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਐਲਾਨੀ 10-10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਵੰਡੇ, ਜਦੋਂ ਕਿ 22 ਪੀੜ੍ਹਤ ਪਰਿਵਾਰਾਂ ਨੂੰ ਇਹ ਸਹਾਇਤਾ ਰਾਸ਼ੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਜੀਠਾ ਸ਼ਰਾਬ ਕਾਂਡ ਦੇ ਸਾਰੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ।