ਗ੍ਰਹਿ ਮੰਤਰਾਲੇ ਨੇ ਸਾਬਕਾ ਵਿਜੀਲੈਂਸ ਮੁਖੀ ਆਈ.ਪੀ.ਐਸ. ਅਧਿਕਾਰੀ ਐਸ.ਪੀ.ਐਸ. ਪਰਮਾਰ ਦੀ ਮੁਅੱਤਲੀ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ , 18 ਮਈ - ਗ੍ਰਹਿ ਮੰਤਰਾਲੇ ਨੇ ਸਾਬਕਾ ਵਿਜੀਲੈਂਸ ਮੁਖੀ ਆਈ.ਪੀ.ਐਸ. ਅਧਿਕਾਰੀ ਐਸ.ਪੀ.ਐਸ. ਪਰਮਾਰ ਦੀ ਮੁਅੱਤਲੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਬੇਟੇ ਦਿਨ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਮੁਖੀ ਐਸ.ਪੀ.ਐਸ. ਪਰਮਾਰ ਅਤੇ ਦੋ ਹੋਰ ਸੀਨੀਅਰ ਅਧਿਕਾਰੀਆਂ ਨੂੰ ਕਥਿਤ ਡਰਾਈਵਿੰਗ ਲਾਇਸੈਂਸ ਘੁਟਾਲੇ ਦੇ ਸੰਬੰਧ ਵਿਚ ਮੁਅੱਤਲ ਕਰ ਦਿੱਤਾ ਸੀ । ਇਸ ਤੋਂ ਇਲਾਵਾ ਐਸ.ਪੀ.ਐਸਪਰਮਾਰ ਦੇ ਨਾਲ ਏ. ਆਈ. ਜੀ. ਫਲਾਇੰਗ ਸਕੁਐਡ ਸਵਰਨਦੀਪ ਸਿੰਘ (ਪੀ. ਪੀ. ਐੱਸ. ) ਅਤੇ ਐੱਸ. ਐੱਸ. ਪੀ. ਵਿਜੀਲੈਂਸ ਜਲੰਧਰ ਹਰਪ੍ਰੀਤ ਸਿੰਘ ਮੰਡੇਰ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਵਿਜੀਲੈਂਸ ਦਾ ਚਾਰਜ ਏ. ਡੀ.ਜੀ.ਪੀ ਇੰਟੈਲੀਜੈਂਸ ਪ੍ਰਵੀਨ ਕੁਮਾਰ ਸਿਨਹਾ ਨੂੰ ਸੌਂਪ ਦਿੱਤਾ ਹੈ। ਇਸ ਤੋਂ ਪਹਿਲਾਂ ਪਿਛਲੇ ਦੋ ਮਹੀਨਿਆਂ ਵਿੱਚ ਦੋ ਵਿਜੀਲੈਂਸ ਮੁਖੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। ਜਲੰਧਰ ਵਿਚ ਟਰਾਂਸਪੋਰਟ ਵਿਭਾਗ ਵਿਚ ਭ੍ਰਿਸ਼ਟਾਚਾਰ ਦੀਆਂ ਵੱਡੀ ਗਿਣਤੀ ਵਿਚ ਸ਼ਿਕਾਇਤਾਂ ਦੇ ਮੁਤਾਬਕ 7 ਅਪ੍ਰੈਲ ਦੀ ਸਵੇਰ ਨੂੰ, ਵਿਜੀਲੈਂਸ ਬਿਊਰੋ ਦੇ ਮੁਖੀ ਸ.ਪੀ.ਐਸ.ਪਰਮਾਰ, ਏ. ਆਈ. ਜੀ. ਫਲਾਇੰਗ ਸਕੁਐਡ ਸਵਰਨਦੀਪ ਸਿੰਘ ਅਤੇ ਐੱਸ. ਐੱਸ. ਪੀ. ਵਿਜੀਲੈਂਸ ਜਲੰਧਰ ਹਰਪ੍ਰੀਤ ਸਿੰਘ ਮੰਡੇਰ ਨੇ ਜਲੰਧਰ ਵਿਚ ਆਰ ਟੀ ਓ ਦਫ਼ਤਰ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ ਅਤੇ ਕਾਮਨ ਸਰਵਿਸ ਸੈਂਟਰ ‘ਤੇ ਛਾਪਾ ਮਾਰਿਆ।