JALANDHAR WEATHER

ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਵਾਦ - ਹਰਪਾਲ ਸਿੰਘ ਚੀਮਾ

ਦਿੜ੍ਹਬਾ ਮੰਡੀ , 18 ਮਈ (ਜਸਵੀਰ ਸਿੰਘ ਔਜਲਾ)- ਪੰਜਾਬ ਸਰਕਾਰ ਵਲੋਂ ਜੋ ਪੰਜਾਬ ਵਿਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਹੈ,ਉਸੇ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿਚ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਨਸ਼ਿਆਂ ਦੇ ਖ਼ਾਤਮੇ ਹਿੱਤ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਜਾ ਰਿਹਾ ਹੈ। ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨ ਵਿਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਕਮਾਲਪੁਰ, ਘਨੌੜ ਰਾਜਪੂਤਾਂ, ਸੰਤਪੁਰਾ ਤੇ ਘਨੌੜ ਜੱਟਾਂ ਵਿਖੇ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ