ਸ਼੍ਰੋਮਣੀ ਅਕਾਲੀ ਦਲ ਭਰਤੀ ਮੁਹਿੰਮ: ਸਾਰਾ ਪੰਥ ਹੋਵੇ ਇਕੱਠਾ- ਮਨਪ੍ਰੀਤ ਸਿੰਘ ਇਯਾਲੀ

ਚੰਡੀਗੜ੍ਹ, 19 ਮਈ- ਸ਼੍ਰੋਮਣੀ ਅਕਾਲੀ ਦੀ ਦਲ ਭਰਤੀ ਮੁਹਿੰਮ ਨੂੰ ਲੈ ਕੇ ਅੱਜ ਪੰਜ ਮੈਂਬਰੀ ਕਮੇਟੀ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਬੋਲਦੇ ਹੋਏ ਬੁਲਾਰਿਆ ਨੇ ਕਿਹਾ ਕਿ ਦੂਸਰੇ ਸੂਬਿਆਂ ਵਿਚ ਵੀ ਆਨਲਾਈਨ ਭਰਤੀ ਸ਼ੁਰੂ ਕੀਤੀ ਜਾਵੇਗੀ। ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਇਕੋ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਹੋ ਰਹੀ ਹੈ। ਪਾਰਟੀ ਲੱਖਾਂ ਮੈਂਬਰਾਂ ਨੂੰ ਨਾਲ ਜੋੜ ਸਕਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਤਾਂ ਚਾਹੁੰਦੇ ਹਾਂ ਕਿ ਪੰਥ ਇਕੱਠਾ ਹੋਵੇ, ਇਹ ਪੰਥ ਦੀਆਂ ਭਾਵਨਾਵਾਂ ਹਨ ਕਿ ਸਾਰੇ ਧੜੇ ਇਕ ਮੰਚ ’ਤੇ ਇਕੱਠੇ ਹੋਈਏ । ਉਨ੍ਹਾਂ ਕਿਹਾ ਕਿ ਤਿਆਗ ਦੀ ਭਾਵਨਾ ਨਾਲ ਸਾਰੇ ਪੰਥ ਨੂੰ ਇਕੱਠਾ ਕੀਤਾ ਜਾਵੇ ਤੇ ਝੂੰਦਾ ਕਮੇਟੀ ਦੀਆਂ ਸਿਫਾਰਸ਼ਾਂ ਲਾਗੂ ਹੋਣ।