JALANDHAR WEATHER

ਸੂਬੇ ’ਚ ਬਿਜਲੀ ਦੀ ਨਹੀਂ ਹੈ ਕੋਈ ਕਮੀ- ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 19 ਮਈ- ਸੂਬੇ ਵਿਚ ਝੋਨੇ ਦੀ ਬਿਜਾਈ ਦੇ ਸੀਜ਼ਨ ਬਾਰੇ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੂਬੇ ਨੂੰ ਤਿੰਨ ਜ਼ੋਨਾਂ ਵਿਚ ਵੰਡਿਆ ਗਿਆ ਹੈ। ਪਹਿਲੇ ਜ਼ੋਨ ਵਿਚ ਫਰੀਦਕੋਟ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਸ਼ਾਮਿਲ ਹਨ। 1 ਜੂਨ ਤੋਂ ਜ਼ੋਨ 1 ਦੇ ਅਧੀਨ ਆਉਂਦੇ ਖੇਤਰਾਂ ਵਿਚ ਨਿਰਵਿਘਨ ਬਿਜਲੀ ਸਪਲਾਈ ਉਪਲਬਧ ਹੋਵੇਗੀ। ਝੋਨੇ ਦੇ ਪੱਕਣ ਤੱਕ ਘੱਟੋ-ਘੱਟ 8 ਘੰਟੇ ਬਿਜਲੀ ਦਿੱਤੀ ਜਾਵੇਗੀ। ਜ਼ੋਨ 2 ਵਿਚ ਗੁਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸ.ਏ.ਐਸ. ਨਗਰ ਅਤੇ ਫਤਿਹਗੜ੍ਹ ਸਾਹਿਬ ਸ਼ਾਮਿਲ ਹਨ, ਜਿਥੇ 5 ਜੂਨ ਨੂੰ ਝੋਨੇ ਦੀ ਬਿਜਾਈ ਸ਼ੁਰੂ ਹੋਵੇਗੀ। 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮੋਗਾ, ਪਟਿਆਲਾ, ਮਾਨਸਾ, ਸੰਗਰੂਰ, ਬਰਨਾਲਾ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਚ ਬਿਜਾਈ ਸ਼ੁਰੂ ਹੋਵੇਗੀ। ਤਿੰਨਾਂ ਜ਼ੋਨਾਂ ਵਿਚ, ਘੱਟੋ-ਘੱਟ 8 ਘੰਟੇ/ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ। ਸੂਬੇ ਵਿਚ ਬਿਜਲੀ ਦੀ ਕੋਈ ਕਮੀ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ