JALANDHAR WEATHER

ਪਹਿਲਗਾਮ ਹਮਲੇ ਤੋਂ ਬਾਅਦ ਸਰਹੱਦੀ ਗੁਰਧਾਮਾਂ 'ਚੋਂ ਲਿਆਂਦੇ 105 ਪਾਵਨ ਸਰੂਪਾਂ ਨੂੰ ਗੁਰਧਾਮਾਂ 'ਚ ਪਹੁੰਚਾਇਆ

ਅਟਾਰੀ (ਅੰਮ੍ਰਿਤਸਰ), 19 ਮਈ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਪਹਿਲਗਾਮ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਵਿਚ ਚੱਲ ਰਹੀ ਜੰਗ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਫੈਸਲਾ ਲਿਆ ਗਿਆ ਸੀ ਕਿ ਜੋ ਸਰਹੱਦ ਉਤੇ ਵੱਸੇ ਪਿੰਡ ਹਨ, ਉਨ੍ਹਾਂ ਦੇ ਗੁਰਧਾਮਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਾਵਨ ਸਰੂਪਾਂ ਨੂੰ ਸੁਰੱਖਿਅਤ ਰੱਖਣ ਵਾਸਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸ਼ਹੀਦਾਂ ਸਾਹਿਬ ਲਿਆਂਦਾ ਜਾਵੇ। ਇਸ ਤੋਂ ਬਾਅਦ ਸਰਹੱਦੀ ਪਿੰਡਾਂ ਦੇ ਗੁਰਧਾਮਾਂ ਵਿਚੋਂ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਰਦਾਰ ਕੁਲਦੀਪ ਸਿੰਘ ਗੜਗੱਜ, ਮੈਨੇਜਰ ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਰਾਜਿੰਦਰ ਸਿੰਘ ਰੂਬੀ, ਗੁਰਬੀਰ ਸਿੰਘ ਝਬਾਲ ਚੇਅਰਮੈਨ, ਪ੍ਰਚਾਰਕ ਬਲਵਿੰਦਰ ਸਿੰਘ ਝਬਾਲ, ਮੈਨੇਜਰ ਹਰਵਿੰਦਰ ਸਿੰਘ ਵੇਰਕਾ, ਪ੍ਰਚਾਰਕ ਰਾਜਬੀਰ ਸਿੰਘ, ਭਾਈ ਗੁਰਲਾਲ ਸਿੰਘ ਮਾੜੀ, ਭਾਈ ਗੁਰਪ੍ਰੀਤ ਸਿੰਘ ਭੰਗੂ, ਜੋਗਾ ਸਿੰਘ ਚੀਮਾ ਅਤੇ ਸੰਗਤਾਂ ਵਲੋਂ ਪਾਵਨ ਸਰੂਪਾਂ ਨੂੰ ਸੁਰੱਖਿਅਤ ਸਥਾਨ ਉਤੇ ਪਹੁੰਚਾਇਆ ਗਿਆ। ਸੋਮਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਵੱਖ-ਵੱਖ ਗੁਰਧਾਮਾਂ ਜਿਨ੍ਹਾਂ ਵਿਚੋਂ ਲਿਆਂਦਾ ਸੀ, ਪਹੁੰਚਾਇਆ ਗਿਆ ਹੈ। ਚੇਅਰਮੈਨ ਗੁਰਬੀਰ ਸਿੰਘ ਗੰਡੀਵਿੰਡ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 105 ਸਰੂਪ ਸਨ ਜਿਨ੍ਹਾਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੁਰਧਾਮਾਂ ਵਿਚ ਪਹੁੰਚਣ ਮੌਕੇ ਸੰਗਤਾਂ ਵਲੋਂ ਸਤਿਨਾਮ ਸ੍ਰੀ ਵਾਹਿਗੁਰੂ ਜੀ ਦਾ ਜਾਪ ਕੀਤਾ ਗਿਆ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਕਿ ਵਾਹਿਗੁਰੂ ਜੀ ਤੁਹਾਡੀ ਮਿਹਰ ਸਦਕਾ ਹੀ ਦੋਵਾਂ ਦੇਸ਼ਾਂ ਵਿਚ ਲੱਗਣ ਵਾਲੀ ਜੰਗ ਰੁਕੀ ਅਤੇ ਸ਼ਾਂਤੀ ਦਾ ਮਾਹੌਲ ਬਣਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ