ਡਾ. ਜਗਦੀਪ ਸਿੰਘ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਨਿਯੁਕਤ

ਪਟਿਆਲਾ, 19 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੁਲਪਤੀ ਵਲੋਂ ਡਾ. ਜਗਦੀਪ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉੱਪ ਕੁਲਪਤੀ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਹੁਕਮ ਅੱਜ ਪ੍ਰਿੰਸੀਪਲ ਸਕੱਤਰ ਵਿਵੇਕ ਪ੍ਰਤਾਪ ਸਿੰਘ ਆਈ.ਏ.ਐਸ. ਵਲੋਂ ਜਾਰੀ ਕੀਤੇ ਗਏ ਅਤੇ ਉਪ ਕੁਲਪਤੀ ਦੇ ਅਹੁਦੇ ਦੀ ਮਿਆਦ ਤਿੰਨ ਸਾਲ ਰੱਖੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਡਾ. ਜਗਦੀਪ ਸਿੰਘ ਮਾਲਵੇ ਦੀ ਜ਼ਿੰਦ ਜਾਨ ਇਸ ਸੰਸਥਾ ਨੂੰ ਅੱਗੇ ਹੋਰ ਤਰੱਕੀਆਂ ਉਤੇ ਲੈ ਕੇ ਜਾਣਗੇ।