ਕੋਚੀਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 200 ਕਰੋੜ ਰੁਪਏ ਦੇ ਆਈ.ਟੀ. ਬੁਨਿਆਦੀ ਢਾਂਚੇ ਦੀ ਸ਼ੁਰੂਆਤ

ਤਿਰੂਵਨੰਤਪੁਰਮ, 19 ਮਈ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਅੱਜ ਕੋਚੀਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 200 ਕਰੋੜ ਰੁਪਏ ਦੇ ਆਈ.ਟੀ. ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ, ਜਿਸ ਦਾ ਉਦੇਸ਼ ਕੋਚੀਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸੰਚਾਲਨ ਨੂੰ ਪੂਰੀ ਤਰ੍ਹਾਂ ਡਿਜੀਟਾਈਜ਼ ਕਰਨਾ ਹੈ। ਉਨ੍ਹਾਂ ਕਿਹਾ ਕਿ ਕੋਚੀਨ ਅੰਤਰਰਾਸ਼ਟਰੀ ਹਵਾਈ ਅੱਡਾ ਮੁਨਾਫ਼ੇ ਦਾ ਇਕ ਮਾਡਲ ਪੇਸ਼ ਕਰ ਰਿਹਾ ਹੈ।