ਸ੍ਰੀ ਅਕਾਲ ਤਖਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਦਾ ਗੁਰਿਆਈ ਪੁਰਬ ਸ਼ਰਧਾ ਸਤਿਕਾਰ ਸਹਿਤ ਮਨਾਇਆ


ਅੰਮ੍ਰਿਤਸਰ, 20 ਮਈ (ਜਸਵੰਤ ਸਿੰਘ ਜੱਸ)- ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਿਆਈ ਪੁਰਬ ਅੱਜ ਭਗਤੀ ਤੇ ਸ਼ਕਤੀ ਦੇ ਕੇਂਦਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਰਧਾ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਵਰਪਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਰਜਿੰਦਰ ਸਿੰਘ ਰੂਬੀ, ਅਜੈਬ ਸਿੰਘ ਅਭਿਆਸੀ ਗੁਰਿੰਦਰ ਸਿੰਘ ਮਥਰੇਵਾਲ ਸਮੇਤ ਹੋਰ ਧਾਰਮਿਕ ਸ਼ਖਸੀਅਤਾਂ, ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀ ਤੇ ਪ੍ਰਬੰਧਕ ਅਤੇ ਸੰਗਤਾਂ ਹਾਜ਼ਰ ਸਨ। ਇਸ ਉਪਰੰਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਦੁਪਹਿਰ 12 ਵਜੇ ਤੱਕ ਸੁੰਦਰ ਜਲੌਅ ਸਜਾਏ ਜਾ ਰਹੇ ਹਨ। ਇਸੇ ਦੌਰਾਨ ਸਵੇਰ ਤੋਂ ਦੇਰ ਸ਼ਾਮ ਤੱਕ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਵੀ ਗੁਰਿਆਈ ਪੁਰਬ ਦੇ ਸੰਬੰਧ ਵਿਚ ਗੁਰਮਤਿ ਸਮਾਗਮ ਸਜਾਏ ਜਾਣਗੇ।