ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਲਕੇ ਹੋਵੇਗਾ ਗਿਆਨੀ ਹਰਪਾਲ ਸਿੰਘ ਤੇ ਗੁਰਪੁਰਵਾਸੀ ਗਿਆਨੀ ਮਲਕੀਤ ਸਿੰਘ ਦਾ ਸਨਮਾਨ ਸਮਾਗਮ

ਅੰਮ੍ਰਿਤਸਰ, 20 ਮਈ (ਜਸਵੰਤ ਸਿੰਘ ਜੱਸ)-ਪੰਜ ਸਿੰਘ ਸਾਹਿਬਾਨ ਦੀ 8 ਅਪ੍ਰੈਲ ਨੂੰ ਹੋਈ ਇਕੱਤਰਤਾ ਵਿਚ ਲਏ ਗਏ ਫੈਸਲੇ ਦੀ ਰੋਸ਼ਨੀ ਵਿਚ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰੇ ਗੁਰਪੁਰਵਾਸੀ ਗਿਆਨੀ ਮਲਕੀਤ ਸਿੰਘ ਖੰਡੂਰ ਦਾ ਵਿਸ਼ੇਸ਼ ਸਨਮਾਨ ਸਮਾਗਮ ਕੱਲ੍ਹ 21 ਮਈ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗਾ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਗੁਰਬਾਣੀ ਕੀਰਤਨ ਉਪਰੰਤ ਅਰਦਾਸ ਕਰਕੇ ਗਿਆਨੀ ਹਰਪਾਲ ਸਿੰਘ ਅਤੇ ਗਿਆਨੀ ਮਲਕੀਤ ਸਿੰਘ ਖੰਡੂਰ ਦੀ ਸੁਪਤਨੀ ਬੀਬੀ ਜੋਗਿੰਦਰ ਕੌਰ ਦਾ ਵਿਸ਼ੇਸ਼ ਸਨਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਕੀਤਾ ਜਾਵੇਗਾ।