ਦੇਸ਼ ਦੇ ਬਹਾਦਰ ਸੈਨਿਕਾਂ ਲਈ ਸ਼ਹਿਰ ਵਾਸੀਆਂ ਨੇ ਕੱਢੀ ਤਿਰੰਗਾ ਯਾਤਰਾ

ਤਪਾ ਮੰਡੀ, 20 ਮਈ (ਵਿਜੇ ਸ਼ਰਮਾ)-ਭਾਰਤ ਸਰਕਾਰ ਵਲੋਂ ਪਾਕਿਸਤਾਨ ਖਿਲਾਫ ਆਪ੍ਰੇਸ਼ਨ ਸੰਧੂਰ ਨੇ ਭਾਰਤ ਦੀ ਸੁਰੱਖਿਆ ਨੀਤੀ, ਫੌਜੀ ਸੰਕਲਪ ਅਤੇ ਫੈਸਲਾਕੁੰਨ ਲੀਡਰਸ਼ਿਪ ਦਾ ਇਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਆਪ੍ਰੇਸ਼ਨ ਦੀ ਸਫਲਤਾ ਦੇ ਮੱਦੇਨਜ਼ਰ ਰੱਖਦਿਆਂ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਪਾਰਟੀਆਂ ਵਲੋਂ ਸ਼ਹਿਰ ਅੰਦਰ ਤਿਰੰਗਾ ਯਾਤਰਾ ਕੱਢੀ ਗਈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਸ਼ੰਟੀ ਅਤੇ ਪੰਜਾਬ ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ ਨੇ ਕਿਹਾ ਕਿ ਸਾਡੇ ਦੇਸ਼ ਦੀ ਫੌਜ ਉਤੇ ਬਹੁਤ ਵੱਡਾ ਮਾਣ ਹੈ ਜਿਨ੍ਹਾਂ ਨੇ ਦੇਸ਼ ਨੂੰ ਆਂਚ ਨਹੀਂ ਆਉਣ ਦਿੱਤੀ। ਇਸ ਦੌਰਾਨ ਭਾਰਤ ਮਾਤਾ ਦੇ ਜੈਕਾਰਿਆਂ ਨਾਲ ਤਪਾ ਸ਼ਹਿਰ ਗੂੰਜ ਉਠਿਆ।