JALANDHAR WEATHER

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਅਤੇ ਦੋ ਸਿੱਖ ਸ਼ਖਸ਼ੀਅਤਾਂ ਦਾ ਅਕਾਲ ਤਖਤ ਸਾਹਿਬ ਵਿਖੇ ਸਨਮਾਨ ਸਮਾਗਮ ਅੱਜ

ਅੰਮ੍ਰਿਤਸਰ, 21 ਮਈ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਅੱਜ ਸਵੇਰੇ 9 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੁਝ ਜ਼ਰੂਰੀ ਪੰਥਕ ਮਾਮਲੇ ਵਿਚਾਰਨ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਵੇਗੀ। ਇਹ ਇਕੱਤਰਤਾ ਜਥੇਦਾਰ ਗੜਗੱਜ ਵਲੋਂ ਅੱਜ ਕਾਹਲੀ ਵਿਚ ਬੁਲਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਇਕੱਤਰਤਾ ਉਪਰੰਤ 10 ਵਜੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਸਮੇਤ ਦੋ ਪ੍ਰਮੁੱਖ ਪੰਥਕ ਸ਼ਖਸੀਅਤਾਂ ਨੂੰ ਅਕਾਲ ਤਖਤ ਸਾਹਿਬ ਵਲੋਂ ਸਨਮਾਨਿਤ ਕੀਤਾ ਜਾਵੇਗਾ। ਸਨਮਾਨ ਸਮਾਗਮ ਤੋਂ ਬਾਅਦ ਜਥੇਦਾਰ ਗੜਗੱਜ ਮੀਡੀਆ ਨਾਲ ਗੱਲਬਾਤ ਵੀ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ