ਗੋਆ ਵਿਚ ਪੈ ਰਹੇ ਮੀਂਹ ਕਾਰਨ ਇੰਡੀਗੋ ਏਅਰਲਾਈਨ ਨੇ ਜਾਰੀ ਕੀਤੀ ਐਡਵਾਇਜ਼ਰੀ

ਪਣਜੀ, 21 ਮਈ- ਇੰਡੀਗੋ ਏਅਰਲਾਈਨਜ਼ ਨੇ ਅੱਜ ਗੋਆ ਦੀ ਯਾਤਰਾ ਲਈ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਵਿਚ ਚਿਤਾਵਨੀ ਦਿੱਤੀ ਗਈ ਹੈ ਕਿ ਰਾਜ ਵਿਚ ਪੈ ਰਿਹਾ ਮੀਂਹ ਉਡਾਣ ਸੰਚਾਲਨ ਨੂੰ ਪ੍ਰਭਾਵਿਤ ਕਰ ਸਕਦਾ ਹੈ, ਜਿਸ ਨਾਲ ਦੇਰੀ ਜਾਂ ਵਿਘਨ ਪੈ ਸਕਦਾ ਹੈ। ਇਕ ਪੋਸਟ ਵਿਚ, ਏਅਰਲਾਈਨ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ ਹੈ। ਏਅਰਲਾਈਨ ਨੇ ਯਾਤਰੀਆਂ ਨੂੰ ਹਵਾਈ ਅੱਡੇ ’ਤੇ ਜਾਣ ਤੋਂ ਪਹਿਲਾਂ ਆਪਣੀ ਉਡਾਣ ਸਥਿਤੀ ਦੀ ਜਾਂਚ ਕਰਨ ਦੀ ਸਲਾਹ ਦਿੱਤੀ ਹੈ। ਏਅਰਲਾਈਨ ਨੇ ਇਹ ਵੀ ਕਿਹਾ ਕਿ ਉਸ ਦੀਆਂ ਗਾਹਕ ਸੇਵਾ ਟੀਮਾਂ ਯਾਤਰੀਆਂ ਦੀ ਮਦਦ ਲਈ ਮੌਜੂਦ ਹਨ। ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਸਾਰੇ ਗਾਹਕ ਸੇਵਾ ਸੰਪਰਕ ਸਥਾਨਾਂ ’ਤੇ ਪਹੁੰਚਯੋਗ ਰਹਿੰਦੀਆਂ ਹਨ ਅਤੇ ਤੁਹਾਡੀ ਯਾਤਰਾ ਦੇ ਹਰ ਪੜਾਅ ’ਤੇ ਤੁਹਾਡੀ ਸਹਾਇਤਾ ਕਰਨ ਲਈ ਵਚਨਬੱਧ ਹਨ। ਮੌਸਮ ਵਿਭਾਗ ਨੇ ਅੱਜ ਉੱਤਰੀ ਗੋਆ, ਦੱਖਣੀ ਗੋਆ ਵਿਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ 30-40 ਦੀ ਗਤੀ ਤੱਕ ਦੀਆਂ ਹਵਾਵਾਂ ਚੱਲਣ ਦੀ ਚਿਤਾਵਨੀ ਦਿੱਤੀ ਹੈ।