ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ, 21 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਅੱਜ ਸਵੇਰੇ ਈ.ਮੇਲ ਰਾਹੀਂ ਕੁਝ ਅਣ-ਪਛਾਤੇ ਵਿਅਕਤੀਆਂ ਵਲੋਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ, ਜਿਸ ਦੇ ਚਲਦਿਆਂ ਪੁਲਿਸ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੀ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ। ਜਾਂਚ ਕਰ ਰਹੇ ਐਸ. ਐਚ. ਓ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਸੰਬੰਧੀ ਬੰਬ ਨਿਰੋਧਕ ਦਸਤਾ ਵੀ ਡਿਪਟੀ ਕਮਿਸ਼ਨਰ ਦਫ਼ਤਰ ਦੀ ਜਾਂਚ ਕਰ ਰਿਹਾ ਹੈ।