ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਹੋਈ ਵਿਸ਼ਾਲ ਇਕੱਤਰਤਾ


ਸ੍ਰੀ ਮੁਕਤਸਰ ਸਾਹਿਬ, 21 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਪੰਜ ਮੈਂਬਰੀ ਕਮੇਟੀ ਵਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਤਹਿਤ ਵਿਸ਼ਾਲ ਇਕੱਤਰਤਾ ਕੀਤੀ ਗਈ, ਜਿਸ ਵਿਚ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਚਰਨਜੀਤ ਸਿੰਘ ਬਰਾੜ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਭਰਤੀ ਮੁਹਿੰਮ ਨੂੰ ਪੰਜਾਬ ਭਰ ਵਿਚ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਹੁਣ ਆਨਲਾਈਨ ਮੁਹਿੰਮ ਨੂੰ ਵਿਦੇਸ਼ਾਂ ਵਿਚੋਂ ਵੀ ਚੰਗਾ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਖੇਤਰੀ ਪਾਰਟੀ ਅਕਾਲੀ ਦਲ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਮੈਂਬਰਸ਼ਿਪ ਕੀਤੀ ਜਾਵੇ। ਇਸ ਇਕੱਠ ਨੂੰ ਰਾਜਬਲਵਿੰਦਰ ਸਿੰਘ ਮਰਾੜ੍ਹ ਅਤੇ ਰਜਿੰਦਰ ਸਿੰਘ ਰਾਜਾ ਨੇ ਵੀ ਸੰਬੋਧਨ ਕੀਤਾ।