ਮੀਂਹ ਕਾਰਨ ਸ੍ਰੀ ਹਰਗੋਬਿੰਦਪੁਰ ਦਾਣਾ ਮੰਡੀ 'ਚ ਕਣਕ ਦੀਆਂ ਬੋਰੀਆਂ ਭਿੱਜੀਆਂ

ਸ੍ਰੀ ਹਰਗੋਬਿੰਦਪੁਰ, 21 ਮਈ (ਕੰਵਲਜੀਤ ਸਿੰਘ ਚੀਮਾ)-ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਵਿਖੇ ਪੈਂਦੀ ਦਾਣਾ ਮੰਡੀ ਵਿਚ ਅੱਜ ਪਏ ਮੀਂਹ ਕਾਰਨ ਲੱਗੀਆਂ ਕਣਕ ਦੀਆਂ ਬੋਰੀਆਂ ਭਿੱਜ ਗਈਆਂ। ਮੰਡੀ ਦੇ ਆੜ੍ਹਤੀਆਂ ਨੇ ਕਿਹਾ ਕਿ ਇਸ ਨਾਲ ਸਾਡੀਆਂ 40 ਤੋਂ 50 ਹਜ਼ਾਰ ਦੇ ਕਰੀਬ ਬੋਰੀਆਂ ਭਿੱਜ ਗਈਆਂ ਹਨ, ਜਿਸ ਨਾਲ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ।