ਪੰਜਾਬ ਹਰਿਆਣਾ ਹਾਈ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 22 ਮਈ- ਪੰਜਾਬ ਹਰਿਆਣਾ ਹਾਈ ਕੋਰਟ ਨੂੰ ਅੱਜ ਬੰਬ ਨਾਲ ਉਡਾਉਣ ਸੰਬੰਧੀ ਇਕ ਈ ਮੇਲ ਆਈ ਹੈ। ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਾਰੇ ਅਦਾਲਤੀ ਕਮਰਿਆਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਦੀ ਇਕ ਵੱਡੀ ਟੀਮ ਕੰਪਲੈਕਸ ਵਿਚ ਪਹੁੰਚ ਗਈ ਹੈ। ਬੰਬ ਨਿਰੋਧਕ ਦਸਤੇ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਚੀਫ਼ ਜਸਟਿਸ ਸਮੇਤ ਕਈ ਅਦਾਲਤੀ ਕਮਰਿਆਂ ਨੂੰ ਸਾਵਧਾਨੀ ਵਜੋਂ ਖਾਲੀ ਕਰਵਾ ਲਿਆ ਗਿਆ ਹੈ ਤੇ ਇਸ ਦੇ ਨਾਲ ਹੀ ਹਾਈ ਕੋਰਟ ਆਉਣ ਜਾਣ ਵਾਲੇ ਰਸਤਿਆਂ ’ਤੇ ਵੀ ਰੋਕ ਲਗਾ ਦਿੱਤੀ ਗਈ ਹੈ।