ਅਸੀਂ ਦੇਸ਼ ਤੇ ਦੁਨੀਆ ਤੋਂ ਆਉਣ ਵਾਲੇ ਸਾਰੇ ਸ਼ਰਧਾਲੂਆਂ ਦਾ ਕਰਦੇ ਹਾਂ ਸਵਾਗਤ- ਪੁਸ਼ਕਰ ਸਿੰਘ ਧਾਮੀ

ਦੇਹਰਾਦੂਨ, 22 ਮਈ- ਸ੍ਰੀ ਹੇਮਕੁੰਟ ਯਾਤਰਾ ਦੀ ਸ਼ੁਰੂਆਤ ਮੌਕੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਸ੍ਰੀ ਹੇਮਕੁੰਟ ਸਾਹਿਬ ਦਾ ਪਹਿਲਾ ਜੱਥਾ ਰਵਾਨਾ ਹੋ ਰਿਹਾ ਹੈ ਤੇ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ 25 ਮਈ ਨੂੰ ਖੁੱਲ੍ਹਣਗੇ। ਸ਼ਰਧਾਲੂਆਂ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਦਾ ਹਾਂ ਕਿਉਂਕਿ ਭਾਰਤ ਸਰਕਾਰ ਨੇ ਕੇਦਾਰਨਾਥ ਅਤੇ ਸ੍ਰੀ ਹੇਮਕੁੰਟ ਸਾਹਿਬ ਲਈ ਰੋਪਵੇਅ ਨੂੰ ਮਨਜ਼ੂਰੀ ਦੇ ਦਿੱਤੀ ਹੈ ਤੇ ਆਉਣ ਵਾਲੇ ਸਮੇਂ ਵਿਚ ਮੁਸ਼ਕਿਲ ਯਾਤਰਾ ਬਹੁਤ ਆਸਾਨ ਹੋ ਜਾਵੇਗੀ। ਅਸੀਂ ਦੇਸ਼ ਅਤੇ ਦੁਨੀਆ ਤੋਂ ਆਉਣ ਵਾਲੇ ਸਾਰੇ ਸ਼ਰਧਾਲੂਆਂ ਦਾ ਸਵਾਗਤ ਕਰਦੇ ਹਾਂ।