ਭਾਈ ਰਾਜੋਆਣਾ ਵਲੋਂ ਧਾਮੀ ਨੂੰ ਪੱਤਰ ਲਿਖ ਕੇ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ 'ਚ ਲਾਉਣ ਦੇ ਫੈਸਲੇ ਦਾ ਵਿਰੋਧ

ਅੰਮ੍ਰਿਤਸਰ, 22 ਮਈ (ਜਸਵੰਤ ਸਿੰਘ ਜੱਸ)-ਕੇਂਦਰੀ ਜੇਲ੍ਹ ਪਟਿਆਲਾ 'ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਅਜਾਇਬ ਘਰ ਦੀ ਸਥਾਪਨਾ ਇਸ ਕਰਕੇ ਕੀਤੀ ਗਈ ਹੈ ਕਿ ਇਥੇ ਉਨ੍ਹਾਂ ਮਹਾਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲੱਗਣ ਜਿਨ੍ਹਾਂ ਦੇ ਜੀਵਨ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਕੋਈ ਪ੍ਰੇਰਨਾ ਮਿਲਦੀ ਹੋਵੇ ਪਰ ਮੈਨੂੰ ਇਸ ਗੱਲ ਦੀ ਸਮਝ ਨਹੀਂ ਲੱਗੀ ਕਿ ਡਾ. ਮਨਮੋਹਨ ਸਿੰਘ ਨੇ ਖਾਲਸਾ ਪੰਥ ਲਈ ਕੀ ਕੀਤਾ ਹੈ। ਉਨ੍ਹਾਂ ਪ੍ਰਧਾਨ ਧਾਮੀ ਨੂੰ ਇਸ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ।