ਪਿੰਡ ਸੁਲਤਾਨਵਿੰਡ ਦੇ ਛੇ ਵਾਡ ਪੰਡੋਰਾ ਵਿਖੇ 25 ਸਾਲਾ ਨੌਜਵਾਨ ਦੀ ਨਸ਼ੇ ਨਾਲ ਮੌਤ

ਸੁਲਤਾਨਵਿੰਡ, 22 ਮਈ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੇ ਇਲਾਕਾ ਛੇ ਵਾਰਡ ਪੰਡੋਰਾ ਵਿਖੇ ਨਸ਼ੇ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਬਾਬਾ ਗੁਰਮੁੱਖ ਸਿੰਘ ਅਤੇ ਮ੍ਰਿਤਕ ਦੇ ਪਿਤਾ ਅਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਨਿਸ਼ਾਨ ਸਿੰਘ ਲੂਣ (25) ਵਾਸੀ ਛੇ ਵਾਡਰ ਪੰਡੋਰਾ ਜੋ ਕਿ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ ਤੇ ਪਿਛਲੇ ਲੰਮੇ ਸਮੇਂ ਤੋਂ ਨਸ਼ੇ ਨਾਲ ਗ੍ਰਸਤ ਹੋ ਚੁੱਕਾ ਸੀ, ਜਿਸ ਨੂੰ ਪਰਿਵਾਰਕ ਮੈਂਬਰਾਂ ਨਸ਼ੇ ਤੋਂ ਦੂਰ ਰਹਿਣ ਲਈ ਬਹੁਤ ਵਾਰ ਸਮਝਿਆ ਸੀ ਪਰ ਉਹ ਨਹੀਂ ਸਮਝਿਆ ਅਤੇ ਅੱਜ ਸ਼ਾਮ ਕਰੀਬ 5 ਵਜੇ ਘਰੋਂ ਕਿਸੇ ਕੰਮ ਲਈ ਬਾਹਰ ਗਿਆ ਸੀ ਅਤੇ ਕੁਝ ਸਮੇਂ ਬਾਅਦ ਕਿਸੇ ਇਲਾਕਾ ਵਾਸੀ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਨਿਸ਼ਾਨ ਸਿੰਘ ਦੀ ਲਾਸ਼ ਛੇ ਵਾਰਡ ਪੰਡੋਰਾ ਦੇ ਬਾਹਰਵਾਰ ਪਈ ਹੋਈ ਹੈ ਜਦੋਂ ਪਰਿਵਾਰਕ ਮੈਂਬਰਾਂ ਜਾ ਕੇ ਦੇਖਿਆ ਤਾਂ ਨਿਸ਼ਾਨ ਸਿੰਘ ਵਲੋਂ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਚੁੱਕੀ ਸੀ। ਜਦੋਂ ਇਸ ਸਬੰਧੀ ਥਾਣਾ ਸੁਲਤਾਨਵਿੰਡ ਦੇ ਮੁਖੀ ਇੰਸਪੈਕਟਰ ਰਜਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਨਿਸ਼ਾਨ ਸਿੰਘ ਦੇ ਪਰਿਵਾਰਕ ਮੈਂਬਰ ਜੋ ਬਿਆਨ ਦਰਜ ਕਰਵਾਉਣਗੇ, ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।