ਐਨ.ਆਈ.ਏ. ਵਲੋਂ ਇਕ ਅੱਤਵਾਦੀਆਂ ਦਾ ਸਾਥੀ ਗ੍ਰਿਫਤਾਰ

ਨਵੀਂ ਦਿੱਲੀ, 22 ਮਈ-ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਦੋ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐਲ.ਐਫ.) ਨਾਲ ਜੁੜੇ ਅੱਤਵਾਦੀਆਂ ਦੇ ਇਕ ਮਹੱਤਵਪੂਰਨ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਨੇ ਇਸ ਸਾਲ ਮਾਰਚ ਵਿਚ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਇਕ ਮੰਦਿਰ 'ਤੇ ਗ੍ਰਨੇਡ ਹਮਲਾ ਕੀਤਾ ਸੀ। ਭਗੌੜੇ ਭਗਵੰਤ ਸਿੰਘ ਉਰਫ ਮੰਨਾ ਭੱਟੀ ਨੂੰ ਕੱਲ੍ਹ ਅੰਮ੍ਰਿਤਸਰ ਦੇ ਅਕਾਲਗੜ੍ਹ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਨਾਲ ਇਸ ਮਾਮਲੇ ਵਿਚ ਕੁੱਲ ਗ੍ਰਿਫ਼ਤਾਰੀਆਂ ਚਾਰ ਹੋ ਗਈਆਂ ਹਨ।