ਫਗਵਾੜਾ ’ਚ ਪੁਲਿਸ ਅਧਿਕਾਰੀਆਂ ਖਿਲਾਫ਼ ਮਾਮਲਾ ਦਰਜ

ਫਗਵਾੜ, (ਕਪੂਰਥਲਾ), 23 ਮਈ (ਚਾਨਾ)- ਫਗਵਾੜਾ ’ਚ ਅੱਜ ਉਸ ਸਮੇਂ ਪੁਲਿਸ ਨੇ ਆਪਣੇ ਹੀ ਵਿਭਾਗ ਦੇ ਅਧਿਕਾਰੀਆਂ ’ਤੇ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ਼ ਫਗਵਾੜਾ ਦੀ ਲਗਭਗ ਪੂਰੀ ਟੀਮ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਡੀ.ਆਈ.ਜੀ ਜਲੰਧਰ ਨਵੀਨ ਸਿੰਗਲਾ ਨੇ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਸੀ.ਆਈ.ਏ. ਇੰਚਾਰਜ ਬਿਸਮਨ ਸਿੰਘ ਮਾਹੀ, ਏ.ਐਸ.ਆਈ. ਨਿਰਮਲ ਕੁਮਾਰ, ਏ.ਐਸ.ਆਈ. ਜਸਵਿੰਦਰ ਸਿੰਘ ਤੇ ਕਾਂਸਟੇਬਲ ਜਗਰੂਪ ਸਿੰਘ ਖਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਉੁਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਇਕ ਤਸਕਰ ਹਨੀ ਨੂੰ ਆਪਣੀ ਹਿਰਾਸਤ ’ਚੋਂ ਛੁਡਾਉਣ ਲਈ ਲਗਭਗ 2.5 ਲੱਖ ਰੁਪਏ ਦੀ ਰਿਸ਼ਵਤ ਲਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦਾ ਡਾਕਟਰੀ ਮੁਆਇਨਾ ਕਰਵਾਇਆ ਜਾਵੇਗਾ ਤੇ ਉਨ੍ਹਾਂ ਨੂੰ ਜੁਡੀਸ਼ੀਅਲ ਮੈਜਿਸਟਰੇਟ ਫਗਵਾੜਾ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ।