ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸ਼ਹੀਦਾਂ ਦੀ ਯਾਦ ’ਚ ਗੁਰਮਤਿ ਸਮਾਗਮ ਕਰਵਾਇਆ

ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ)- ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਸ਼ਹੀਦਾਂ ਦੀ ਸਲਾਨਾ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਕਰਵਾਇਆ ਗਿਆ। ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਗਾਇਨ ਕੀਤਾ ਗਿਆ। ਇਸ ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਿਹੰਗ ਸਿੰਘ ਜਥੇਬੰਦੀ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਭਗਵੰਤ ਸਿੰਘ ਧੰਗੇੜਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਅਜੈਬ ਸਿੰਘ ਅਭਿਆਸੀ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ।