ਤਖ਼ਤ ਸਹਿਬਾਨ ਹਨ ਪਵਿੱਤਰ ਤੇ ਉਨ੍ਹਾਂ ਦਾ ਕਦੇ ਕੋਈ ਟਕਰਾਅ ਨਹੀਂ- ਐਡਵੋਕੇਟ ਧਾਮੀ

ਅੰਮ੍ਰਿਤਸਰ, 23 ਮਈ, (ਜਸਵੰਤ ਸਿੰਘ ਜੱਸ)- ਬੀਤੇ ਦਿਨ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਪੱਤਰ ਲਿਖ ਕੇ ਇਤਰਾਜ ਪ੍ਰਗਟ ਕੀਤੇ ਜਾਣ ਦੇ ਸੰਬੰਧ ਵਿਚ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਮਾਮਲੇ ’ਤੇ ਮੁੜ ਵਿਚਾਰ ਕੀਤਾ ਜਾਵੇਗਾ। ਤਖ਼ਤ ਸਾਹਿਬਾਨ ਦਰਮਿਆਨ ਚੱਲ ਰਹੇ ਟਕਰਾਅ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬਾਨ ਪਵਿੱਤਰ ਹਨ ਤੇ ਉਨ੍ਹਾਂ ਦਾ ਕਦੇ ਕੋਈ ਟਕਰਾਅ ਨਹੀਂ ਹੋ ਸਕਦਾ। ਯਤਨ ਕਰ ਰਹੇ ਹਾਂ ਕਿ ਜੋ ਇਸ ਮਾਮਲੇ ਨੂੰ ਲੈ ਕੇ ਥੋੜਾ ਬਹੁਤਾ ਆਪਸੀ ਟਕਰਾਅ ਹੈ, ਉਹ ਘੱਟ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਨਿਯਮ ਤੇ ਵਿਧੀ ਵਿਧਾਨ ਹਨ। ਉਨ੍ਹਾਂ ਕਿਹਾ ਕਿ ਅਕਾਲ ਤਖਤ ਸਾਹਿਬ ਮਹਾਨ ਹੈ ਤੇ ਸਿੱਖਾਂ ਦਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਿਨਾਂ ਗੁਜ਼ਾਰਾ ਨਹੀਂ ਤੇ ਜਿਹੜੇ ਕੁਝ ਸਮੇਂ ਲਈ ਅਕਾਲ ਤਖਤ ਸਾਹਿਬ ਤੋਂ ਲਾਂਭੇ ਹੁੰਦੇ ਹਨ, ਉਨ੍ਹਾਂ ਨੂੰ ਮੁੜ ਇੱਥੇ ਆਉਣਾ ਹੀ ਪੈਂਦਾ ਹੈ। ਇਹ ਸਿਧਾਂਤ ਸਾਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਬਖਸ਼ਿਸ਼ ਕੀਤਾ ਹੈ।