JALANDHAR WEATHER

ਪਿਸਤੌਲ ਦੀ ਨੋਕ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 4 ਲੁਟੇਰੇ ਕਾਬੂ

ਚੋਗਾਵਾਂ/ਅੰਮ੍ਰਿਤਸਰ, 23 ਮਈ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਡੀ.ਐਸ.ਪੀ. ਰਾਜਾਸਾਂਸੀ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਥਾਣਾ ਲੋਪੋਕੇ ਤੇ ਮੁਖੀ ਹਿਮਾਂਸ਼ੂ ਭਗਤ ਵਲੋਂ ਪਿਸਤੌਲ ਦੀ ਨੋਕ 'ਤੇ ਲੁੱਟਾਂ- ਖੋਹਾਂ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ 4 ਲੁਟੇਰਿਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਡੀ.ਐਸ.ਪੀ. ਇੰਦਰਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਕਸਬਾ ਲੋਪੋਕੇ ਵਿਖੇ ਸ਼ੀਲਾ ਸ਼ਾਹ ਕਰਿਆਨਾ ਸਟੋਰ ਅਤੇ ਅਟਾਰੀ ਵਿਖੇ ਰੈਡੀਮੇਡ ਸਟੋਰ ਦੀ ਦੁਕਾਨ ਉਤੇ ਉਕਤ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ਉਤੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ। ਥਾਣਾ ਲੋਪੋਕੇ ਤੇ ਮੁਖੀ ਹਿਮਾਂਸ਼ੂ ਭਗਤ ਵਲੋਂ ਬਾਰੀਕੀ ਨਾਲ ਜਾਂਚ ਪੜਤਾਲ ਕਰਕੇ ਦੋਸ਼ੀ ਬਲਜੀਤ ਸਿੰਘ ਬਾਬਾ, ਰਾਮੂ ਵਾਸੀ ਠੱਠਾ, ਵਿਸ਼ਾਲ ਵਾਸੀ ਓਡਰ ਅਤੇ ਸੂਰਜ ਭੁਰਜੀ ਕੋਟ ਖ਼ਾਲਸਾ ਨੂੰ ਪਿਸਤੌਲ ਤੇ ਕਿਰਚ ਸਮੇਤ ਗ੍ਰਿਫਤਾਰ ਕੀਤਾ। ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਉਕਤ ਲੁਟੇਰਿਆਂ ਖਿਲਾਫ ਅਸਲਾ ਐਕਟ ਤੇ ਹੋਰਨਾਂ ਧਾਰਾਵਾਂ ਅਧੀਨ ਮੁਕਦਮਾ ਦਰਜ ਕਰਕੇ ਹੋਰ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ