JALANDHAR WEATHER

ਸਕੂਟਰੀ ਸਲਿੱਪ ਹੋਣ ਕਾਰਨ ਔਰਤ ਦੀ ਮੌਤ

ਕਪੂਰਥਲਾ,  23 ਮਈ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ-ਕਪੂਰਥਲਾ ਰੋਡ 'ਤੇ ਖੈੜਾ ਰਿਜ਼ੋਰਟ ਨੇੜੇ ਸਕੂਟਰੀ ਸਲਿੱਪ ਹੋਣ ਕਾਰਨ ਇਕ ਔਰਤ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏ.ਐਸ.ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਇੰਦਰਜੀਤ ਕੌਰ ਪਤਨੀ ਅਮਰੀਕ ਸਿੰਘ ਵਾਸੀ ਲੋਧੀ ਭੁਲਾਣਾ ਜੋ ਕਿ ਖੈੜਾ ਮੰਦਿਰ ਤੋਂ ਘਰੇਲੂ ਸਾਮਾਨ ਲੈ ਕੇ ਆਪਣੇ ਘਰ ਪਰਤ ਰਹੀ ਸੀ, ਜਦੋਂ ਉਹ ਖੈੜਾ ਰਿਜ਼ੋਰਟ ਨੇੜੇ ਪਹੁੰਚੀ ਤਾਂ ਉਸ ਦੀ ਸਕੂਟਰੀ ਅਚਾਨਕ ਸਲਿੱਪ ਕਰ ਗਈ, ਜਿਸ ਕਾਰਨ ਉਹ ਹੇਠਾਂ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ, ਜਿਸ ਦੀ ਅੱਜ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ