ਇੰਗਲੈਂਡ ਦੌਰੇ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ, ਸ਼ੁਭਮਨ ਗਿੱਲ ਹੋਣਗੇ ਕਪਤਾਨ


ਮੁੰਬਈ, 24 ਮਈ- ਇੰਗਲੈਂਡ ਦੌਰੇ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਭਾਰਤੀ ਟੈਸਟ ਟੀਮ ਦਾ ਨਵਾਂ ਕਪਤਾਨ ਬਣਾਇਆ ਗਿਆ ਹੈ। ਰਿਸ਼ਭ ਪੰਤ ਨੂੰ ਉਪ-ਕਪਤਾਨ ਚੁਣਿਆ ਗਿਆ ਹੈ। ਬੀ.ਸੀ.ਸੀ.ਆਈ. ਨੇ ਅੱਜ ਮੁੰਬਈ ਵਿਚ ਹੋਈ ਇਕ ਮੀਟਿੰਗ ਵਿਚ ਇਸ ਦਾ ਐਲਾਨ ਕੀਤਾ। ਨਾਲ ਹੀ ਇੰਗਲੈਂਡ ਦੌਰੇ ਲਈ ਟੀਮ ਦਾ ਐਲਾਨ ਵੀ ਕੀਤਾ ਗਿਆ। ਭਾਰਤ ਨੇ 20 ਜੂਨ ਤੋਂ ਸ਼ੁਰੂ ਹੋਣ ਵਾਲੇ ਇੰਗਲੈਂਡ ਦੌਰੇ ਵਿਚ 5 ਟੈਸਟ ਮੈਚ ਖੇਡਣੇ ਹਨ। ਟੀਮ ਵਿਚ ਯਸ਼ਸਵੀ ਜੈਸਵਾਲ, ਕੇ.ਐੱਲ. ਰਾਹੁਲ, ਸਾਈ ਸੁਦਰਸ਼ਨ, ਅਭਿਮਨਿਊ ਈਸਵਰਨ, ਕਰੁਣ ਨਾਇਰ, ਨਿਤੀਸ਼ ਰੈੱਡੀ, ਰਵਿੰਦਰ ਜਡੇਜਾ, ਧਰੁਵ ਜੁਰੇਲ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ,ਕ੍ਰਿਸ਼ਨ, ਆਕਾਸ਼ ਦੀਪ, ਅਰਸ਼ਦੀਪ ਸਿੰਘ ਅਤੇ ਕੁਲਦੀਪ ਯਾਦਵ ਨੂੰ ਥਾਂ ਦਿੱਤੀ ਗਈ ਹੈ।