JALANDHAR WEATHER

ਜਲੰਧਰ 'ਚ ਬਦਲਿਆ ਮੌਸਮ ਦਾ ਮਿਜਾਜ਼

ਜਲੰਧਰ, 24 ਮਈ-ਜਲੰਧਰ 'ਚ ਵੀ ਮੌਸਮ ਦਾ ਮਿਜਾਜ਼ ਬਦਲ ਗਿਆ ਹੈ ਤੇ ਧੂੜ ਭਰੀ ਹਨੇਰੀ ਤੋਂ ਬਾਅਦ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਤੇਜ਼ ਹਵਾਵਾਂ ਅਤੇ ਮੀਂਹ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ। ਤਾਪਮਾਨ ਵੀ ਹੇਠਾਂ ਡਿੱਗ ਗਿਆ ਹੈ। ਕਈ ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆ ਤੇ ਰੁੱਖਾਂ ਦੀਆਂ ਮੋਟੀਆਂ ਟਾਹਣੀਆਂ ਟੁੱਟ ਕੇ ਡਿੱਗ ਪਈਆਂ ਹਨ। ਸ਼ਹਿਰ ਦੀ ਬਿਜਲੀ ਸਪਲਾਈ ਬੰਦ ਹੋ ਗਈ ਹੈ। ਮੌਸਮ ਵਿਚ ਬਦਲਾਅ ਕਾਰਨ ਲੋਕ ਤੇਜ਼ ਗਰਮੀ ਵਿਚ ਰਾਹਤ ਮਹਿਸੂਸ ਕਰ ਰਹੇ ਹਨ।   

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ