JALANDHAR WEATHER

ਮਾਨਸਾ 'ਚ ਕੌਮੀ ਲੋਕ ਅਦਾਲਤ ਮੌਕੇ 10 ਹਜ਼ਾਰ 872 ਕੇਸਾਂ ਦਾ ਨਿਪਟਾਰਾ

ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲ੍ਹੇ 'ਚ ਕੌਮੀ ਲੋਕ ਅਦਾਲਤ ਮੌਕੇ ਜਿਥੇ 10 ਹਜ਼ਾਰ 872 ਕੇਸਾਂ ਦਾ ਨਿਪਟਾਰਾ ਕੀਤਾ ਗਿਆ, ਉਥੇ 11 ਕਰੋੜ 55 ਲੱਖ 66 ਹਜ਼ਾਰ 927 ਰੁਪਏ ਦੇ ਅਵਾਰਡ ਵੀ ਪਾਸ ਕੀਤੇ ਗਏ। ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਰਾਜਵਿੰਦਰ ਕੌਰ ਦੀ ਅਗਵਾਈ 'ਚ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ ਸਰਦੂਲਗੜ੍ਹ ਅਤੇ ਬੁਢਲਾਡਾ ਵਿਖੇ ਇਹ ਅਦਾਲਤ ਲਗਾਈ ਗਈ ਸੀ। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਦੱਸਿਆ ਕਿ ਕੁੱਲ 12 ਬੈਂਚਾਂ ਦਾ ਗਠਨ ਕੀਤਾ ਗਿਆ ਸੀ। ਜ਼ਿਲ੍ਹਾ ਸੈਸ਼ਨਜ਼ ਜੱਜ ਅਨੁਸਾਰ 76.18 ਫ਼ੀਸਦੀ ਕੇਸਾਂ ਦਾ ਨਿਪਟਾਰਾ ਕਰਕੇ ਰਿਕਾਰਡ ਕਾਇਮ ਕੀਤਾ ਗਿਆ ਹੈ ਕਿਉਂਕਿ ਲੋਕ ਅਦਾਲਤ ਮੌਕੇ ਜ਼ਿਲ੍ਹੇ 'ਚ ਪਹਿਲੀ ਵਾਰ ਇੰਨੇ ਜ਼ਿਆਦਾ ਕੇਸਾਂ ਦਾ ਨਿਬੇੜਾ ਕੀਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ