ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਹਰਜਿੰਦਰ ਸਿੰਘ ਨੂੰ ਧਮਕੀਆਂ ਮਿਲ ਰਹੀਆਂ ਸਨ ਧਮਕੀਆਂ - ਮਜੀਠੀਆ

ਚੰਡੀਗੜ੍ਹ ,25 ਮਈ - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ। ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਹਰਜਿੰਦਰ ਸਿੰਘ ਦਾ ਅੱਜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਕੁਝ ਦਿਨ ਪਹਿਲਾਂ ਵੀ ਕੌਂਸਲਰ ਹਰਜਿੰਦਰ ਸਿੰਘ ਦੇ ਘਰ 'ਤੇ ਗੋਲੀਆਂ ਚੱਲੀਆਂ ਸਨ। ਕੌਂਸਲਰ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ , ਜਿਸ ਦੀ ਸ਼ਿਕਾਇਤ ਕੌਂਸਲਰ ਵਲੋਂ ਪੁਲਿਸ ਨੂੰ ਦਰਜ ਕਰਵਾਈ ਗਈ ਸੀ। ਪਰ ਕੋਈ ਕਾਰਵਾਈ ਨਹੀਂ ਹੋਈ ਤੇ ਅੱਜ ਕਤਲ ਹੋ ਗਿਆ।