ਕਸ਼ਮੀਰ ਵਿਚ ਸੈਰ-ਸਪਾਟਾ ਮੁੜ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ - ਉਮਰ ਅਬਦੁੱਲਾ

ਸ਼੍ਰੀਨਗਰ , 27 ਮਈ - ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਪਹਿਲਗਾਮ ਵਿਚ ਇਕ ਵਿਸ਼ੇਸ਼ ਕੈਬਨਿਟ ਮੀਟਿੰਗ ਕੀਤੀ, ਜਿੱਥੇ ਅਪ੍ਰੈਲ ਵਿਚ ਇਕ ਖ਼ਤਰਨਾਕ ਅੱਤਵਾਦੀ ਹਮਲਾ ਹੋਇਆ ਸੀ। ਇਸ ਮੀਟਿੰਗ ਵਿਚ ਇਕ ਸਖ਼ਤ ਸੰਦੇਸ਼ ਦਿੱਤਾ ਗਿਆ ਕਿ ਅੱਤਵਾਦ ਘਾਟੀ ਵਿਚ ਸੈਰ-ਸਪਾਟੇ ਨੂੰ ਨਹੀਂ ਰੋਕ ਸਕੇਗਾ। ਇਸ ਮੀਟਿੰਗ ਦਾ ਉਦੇਸ਼ ਸਿਰਫ਼ ਖੇਤਰੀ ਮੁੱਦਿਆਂ 'ਤੇ ਚਰਚਾ ਕਰਨਾ ਹੀ ਨਹੀਂ ਸੀ, ਸਗੋਂ ਸਥਾਨਕ ਲੋਕਾਂ ਪ੍ਰਤੀ ਏਕਤਾ ਅਤੇ ਸਮਰਥਨ ਦਾ ਪ੍ਰਗਟਾਵਾ ਵੀ ਕਰਨਾ ਸੀ। ਇਹ ਕਦਮ ਕਸ਼ਮੀਰ ਦੀ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਉਤਸ਼ਾਹਿਤ ਕਰਨ ਵੱਲ ਇਕ ਮਹੱਤਵਪੂਰਨ ਪਹਿਲ ਹੈ।