JALANDHAR WEATHER

ਸਿੱਧੂ ਮੂਸੇਵਾਲਾ ਦੇ ਪਿਤਾ ਵਲੋਂ ਮਾਨਸਾ ਵਿਧਾਨ ਸਭਾ ਤੋਂ ਚੋਣ ਲੜਨ ਦਾ ਐਲਾਨ

ਮਾਨਸਾ, 27 ਮਈ- ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਆਪਣੇ ਪੁੱਤਰ ਦੀ ਬਰਸੀ ਤੋਂ ਦੋ ਦਿਨ ਪਹਿਲਾਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 2027 ਵਿਧਾਨ ਸਭਾ ਚੋਣ ਦੌਰਾਨ ਮਾਨਸਾ ਵਿਧਾਨ ਸਭਾ ਤੋਂ ਉਹ ਚੋਣ ਲੜਨਗੇ। ਇਹ ਐਲਾਨ ਅੱਜ ਉਨ੍ਹਾਂ ਮਾਨਸਾ ਵਿਖੇ ਕਾਂਗਰਸ ਵਲੋਂ ਕੀਤੀ ਗਈ ‘ਸੰਵਿਧਾਨ ਬਚਾਓ’ ਰੈਲੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪੁੱਤਰ ਦੇ ਕਤਲ ਦਾ ਅੱਜ ਤੱਕ ਇਨਸਾਫ਼ ਨਹੀਂ ਮਿਲਿਆ ਅਤੇ 3 ਸਾਲ ਦਾ ਸਮਾਂ ਬੀਤ ਚੁੱਕਿਆ ਹੈ ਪਰ ਉਨ੍ਹਾਂ ਨੂੰ ਕਿਸੇ ਵੀ ਸਰਕਾਰ ਨੇ ਇਨਸਾਫ਼ ਨਹੀਂ ਦਿੱਤਾ। ਉਨ੍ਹਾਂ ਉਨ੍ਹਾਂ ਕਿਹਾ ਕਿ 2027 ਦੀ ਵਿਧਾਨ ਸਭਾ ਚੋਣ ਵਿਚ ਮਾਨਸਾ ਵਿਧਾਨ ਸਭਾ ਸੀਟ ਤੋਂ ਉਹ ਚੋਣ ਲੜਨਗੇ ਅਤੇ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਵਿਧਾਨ ਸਭਾ ’ਚ ਆਵਾਜ਼ ਉਠਾਉਣਗੇ ਅਤੇ ਆਪਣੇ ਹਲਕੇ ਲਈ ਵੀ ਕੰਮ ਕਰਦੇ ਰਹਿਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ