ਵੀਰ ਸਾਵਰਕਰ ਦੀ ਜਨਮ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਮੋਦੀ ਵਲੋਂ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 28 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰ ਸਾਵਰਕਰ ਦੀ ਜਨਮ ਵਰ੍ਹੇਗੰਢ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕਰ ਕਿਹਾ ਕਿ ਭਾਰਤ ਮਾਤਾ ਦੇ ਸੱਚੇ ਪੁੱਤਰ ਵੀਰ ਸਾਵਰਕਰ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀ। ਵਿਦੇਸ਼ੀ ਸਰਕਾਰ ਦੇ ਸਖ਼ਤ ਤੋਂ ਸਖ਼ਤ ਤਸੀਹੇ ਵੀ ਉਨ੍ਹਾਂ ਦੀ ਮਾਤ ਭੂਮੀ ਪ੍ਰਤੀ ਸ਼ਰਧਾ ਨੂੰ ਹਿਲਾ ਨਹੀਂ ਸਕੇ। ਰਾਸ਼ਟਰ ਆਜ਼ਾਦੀ ਅੰਦੋਲਨ ਵਿਚ ਉਨ੍ਹਾਂ ਦੀ ਅਦੁੱਤੀ ਹਿੰਮਤ ਅਤੇ ਸੰਘਰਸ਼ ਦੀ ਗਾਥਾ ਨੂੰ ਕਦੇ ਨਹੀਂ ਭੁੱਲ ਸਕਦਾ। ਦੇਸ਼ ਪ੍ਰਤੀ ਉਨ੍ਹਾਂ ਦੀ ਕੁਰਬਾਨੀ ਅਤੇ ਸਮਰਪਣ ਇਕ ਵਿਕਸਤ ਭਾਰਤ ਦੀ ਸਿਰਜਣਾ ਵਿਚ ਮਾਰਗਦਰਸ਼ਕ ਬਣੇ ਰਹਿਣਗੇ।